﻿ਜ਼ਬੂਰ.
13.
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ? 
ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ? 
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ, 
ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ। 
ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ। 
ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ। 
