﻿ਜ਼ਬੂਰ.
15.
ਦਾਊਦ ਦਾ ਭਜਨ। ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ? 
ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ, 
ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ। 
ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ, 
ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ। 
