﻿ਜ਼ਬੂਰ.
100.
ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ, 
ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ। 
ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ। 
ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। 
ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ। 
