﻿ਜ਼ਬੂਰ.
110.
ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ। 
ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ। 
ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ। 
ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ। 
ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ, 
ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ। 
ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ। 
