﻿ਜ਼ਬੂਰ.
121.
ਯਾਤਰਾ ਦਾ ਗੀਤ ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ? 
ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ। 
ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ, 
ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ! 
ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ। 
ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ। 
ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ। 
ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ! 
