﻿ਜ਼ਬੂਰ.
122.
ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ! 
ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ। 
ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ, 
ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ। 
ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ। 
ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ। 
ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ! 
ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ! 
ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ। 
