﻿ਜ਼ਬੂਰ.
124.
ਦਾਊਦ ਦਾ ਯਾਤਰਾ ਦਾ ਗੀਤ ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ, 
ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ, 
ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ, 
ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ, 
ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ! 
ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ! 
ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ। 
ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ। 
